ਮਧੁਲਿਕਾ ਚੌਧਰੀ ਅੰਤਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਵਿਸ਼ਵਭਰ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਸੰਪੂਰਨ ਵਿਸ਼ਵ ਦੀਆਂ ਮਹਿਲਾਵਾਂ ਦੇਸ਼, ਜਾਤ-ਪਾਤ, ਭਾਸ਼ਾ, ਰਾਜਨੀਤਿਕ, ਸੰਸਕ੍ਰਿਤਿਕ ਭੇਦਭਾਵ ਤੋਂ ਪਰ੍ਹੇ ਇੱਕ ਜੁੱਟ ਹੋ ਕੇ ਇਸ ਦਿਨ ਨੂੰ ਮਨਾਉਂਦੀਆਂ ਹਨ।
ਇਤਿਹਾਸ ਦੇ ਅਨੁਸਾਰ ਸਮਾਨ ਅਧਿਕਾਰ ਦੀ ਇਹ ਲੜਾਈ ਆਮ ਮਹਿਲਾਵਾਂ ਦੁਆਰਾ ਸ਼ੁਰੂ ਕੀਤੀ ਗਈ ਸੀ। ਪ੍ਰਾਚੀਨ ਗ੍ਰੀਸ ਵਿੱਚ ਲੀਸਸਟ੍ਰਾਟਾ ਨਾਮ ਦੀ ਇੱਕ ਮਹਿਲਾ ਨੇ ਫ੍ਰੇਂਚ ਕ੍ਰਾਂਤੀ ਦੇ ਦੌਰਾਨ ਯੁੱਧ ਸਮਾਪਤੀ ਦੀ ਮੰਗ ਰੱਖਦੇ ਹੋਏ ਇਸ ਅੰਦੋਲਨ ਦੀ ਸ਼ੁਰੂਆਤ ਕੀਤੀ, ਫਾਰਸੀ ਮਹਿਲਾਵਾਂ ਦੇ ਇੱਕ ਸਮੂਹ ਨੇ ਵਰਸੇਲਸ ਵਿੱਚ ਇਸ ਦਿਨ ਇੱਕ ਮੋਰਚਾ ਕੱਢਿਆ, ਇਸ ਮੋਰਚੇ ਦਾ ਉਦੇਸ਼ ਯੁੱਧ ਦੇ ਕਾਰਨ ਮਹਿਲਾਵਾਂ ਤੇ ਵੱਧਦੇ ਅੱਤਿਆਚਾਰ ਨੂੰ ਰੋਕਣਾ ਸੀ।
ਸੰਨ 1909 ਵਿੱਚ ਸੋਸ਼ਲਿਸਟ ਪਾਰਟੀ ਆਫ ਅਮਰੀਕਾ ਦੁਆਰਾ ਪਹਿਲੀ ਵਾਰ ਪੂਰੇ ਅਮਰੀਕਾ ਵਿੱਚ 28 ਫਰਵਰੀ ਨੂੰ ਮਹਿਲਾ ਦਿਵਸ ਮਨਾਇਆ ਗਿਆ।
ਸੰਨ 1990 ਵਿੱਚ ਸੋਸ਼ਲਿਸਟ ਇੰਟਰਨੈਸ਼ਨਲ ਦੁਆਰਾ ਕੋਪਨਹੇਗਨ ਵਿੱਚ ਮਹਿਲਾ ਦਿਵਸ ਦੀ ਸਥਾਪਨਾ ਹੋਈ। 1911 ਵਿੱਚ ਆਸਟਰੀਆ, ਡੇਨਮਾਰਕ, ਜਰਮਨੀ ਅਤੇ ਸਿਵਟਜ਼ਰਲੈਂਡ ਵਿੱਚ ਲੱਖਾਂ ਮਹਿਲਾਵਾਂ ਦੁਆਰਾ ਰੈਲੀ ਕੱਢੀ ਗਈ। ਵੋਟ ਅਧਿਕਾਰ, ਸਰਕਾਰੀ ਕਾਰਜਕਾਰਿਣੀ ਵਿੱਚ ਸਥਾਨ, ਨੌਕਰੀ ਵਿੱਚ ਭੇਦਭਾਵ ਨੂੰ ਖਤਮ ਕਰਨ ਜਿਹੇ ਕਈ ਮੁੱਦਿਆਂ ਦੀ ਮੰਗ ਇਸ ਰੈਲੀ ਵਿੱਚ ਕੀਤੀ ਗਈ। 1913-14 ਪਹਿਲੇ ਵਿਸ਼ਵ ਯੁੱਧ ਦੇ ਦੌਰਾਨ, ਰੂਸੀ ਮਹਿਲਾਵਾਂ ਦੁਆਰਾ ਪਹਿਲੀ ਵਾਰ ਸ਼ਾਂਤੀ ਦੀ ਸਥਾਪਨਾ ਲਈ ਫਰਵਰੀ ਮਹੀਨੇ ਨੇ ਅੰਤਿਮ ਐਤਵਾਰ ਨੂੰ ਮਹਿਲਾ ਦਿਵਸ ਮਨਾਇਆ ਗਿਆ।
ਯੂਰੋਪ ਭਰ ਵਿੱਚ ਵੀ ਯੁੱਧ ਦੇ ਖਿਲਾਫ ਪ੍ਰਦਰਸ਼ਨ ਹੋਏ। 1917 ਤੱਕ ਵਿਸ਼ਵ ਯੁੱਧ ਵਿੱਚ ਰੂਸ ਦੇ 2 ਲੱਖ ਤੋਂ ਜਿਆਦਾ ਸੈਨਿਕ ਮਾਰੇ ਗਏ, ਰੂਸੀ ਮਹਿਲਾਵਾਂ ਨੇ ਫਿਰ ਰੋਟੀ ਅਤੇ ਸ਼ਾਂਤੀ ਲਈ ਇਸ ਦਿਨ ਹੜਤਾਲ ਕੀਤੀ। ਹਾਲਾਂਕਿ ਰਾਜਨੇਤਾ ਇਸ ਦੇ ਵਿਰੁੱਧ ਸੀ, ਫਿਰ ਵੀ ਮਹਿਲਾਵਾਂ ਨੇ ਇੱਕ ਨਹੀਂ ਸੁਣੀ ਅਤੇ ਆਪਣਾ ਅੰਦੋਲਨ ਜਾਰੀ ਰੱਖਿਆ ਅਤੇ ਰੂਸ ਦੇ ਜਾਰ ਨੂੰ ਆਪਣੀ ਗੱਦੀ ਛੱਡਣੀ ਪਈ ਅਤੇ ਸਰਕਾਰ ਨੂੰ ਮਹਿਲਾਵਾਂ ਨੂੰ ਵੋਟ ਦੇਣ ਦੇ ਅਧਿਕਾਰ ਦੀ ਘੋਸ਼ਣਾ ਕਰਨੀ ਪਈ।
ਮਹਿਲਾ ਦਿਵਸ ਹੁਣ ਲਗਭਗ ਸਾਰੇ ਵਿਕਸਿਤ, ਵਿਕਾਸਸ਼ੀਲ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਮਹਿਲਾਵਾਂ ਨੂੰ ਉਹਨਾਂ ਦੀ ਹਿੰਮਤ, ਸਾਮਾਜਿਕ , ਰਾਜਨੀਤਿਕ ਤੇ ਆਰਥਿਕ ਤਰੱਕੀ ਦਵਾਉਣ ਤੇ ਉਹਨਾਂ ਮਹਿਲਾਵਾਂ ਨੂੰ ਯਾਦ ਕਰਨ ਦਾ ਦਿਨ ਹੈ ਜਿਹਨਾਂ ਨੇ ਮਹਿਲਾਵਾਂ ਨੂੰ ਉਹਨਾਂ ਦੇ ਅਧਿਕਾਰ ਦਵਾਉਣ ਲਈ ਅਣਥੱਕ ਕੋਸ਼ਿਸ਼ ਕੀਤੀ।
|