ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੇ ਲਈ ਡੈਮੋਕ੍ਰੇਟਿਕ ਪਾਰਟੀ ਵਿੱਚ ਹੋ ਰਹੀਆਂ ਚੋਣਾਂ ਵਿੱਚ ਅੱਗੇ ਚੱਲ ਰਹੇ ਬਰਾਕ ਓਬਾਮਾ ਨੇ ਕਿਹਾ ਹੈ ਕਿ ਜੇਕਰ ਉਹ ਆਪਣੀ ਵਿਰੋਧੀ ਹਿਲੇਰੀ ਕਲਿੰਟਨ ਨੂੰ ਹਰਾਉਣ ਵਿੱਚ ਸਫਲ ਹੁੰਦੇ ਹਨ ਤਾਂ ਉਹਨਾਂ ਨੂੰ ਉੱਪ ਰਾਸ਼ਟਰਪਤੀ ਦੀ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਓਬਾਮਾ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਉਹ ਉੱਪ ਰਾਸ਼ਟਰਪਤੀ ਅਹੁਦੇ ਦੇ ਲਈ ਕਾਬਿਲ ਉਮੀਦਵਾਰ ਹੈ। ਉਹ ਰਾਸ਼ਟਰਪਤੀ ਅਹੁਦੇ ਦੇ ਲਈ ਵੀ ਪੂਰੀ ਤਰਾਂ ਯੋਗ ਹੈ।
ਉਹਨਾਂ ਨੇ ਕਿਹਾ ਕਿ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੇ ਲਈ ਅਜੇ ਤੱਕ ਉਹਨਾਂ ਦਾ ਅਭਿਆਨ ਰੁਕਿਆ ਨਹੀਂ ਹੈ, ਪਰ ਜਦੋਂ ਇਸਦਾ ਫੈਸਲਾ ਹੋ ਜਾਵੇਗਾ ਤਾਂ ਉੱਪ ਰਾਸ਼ਟਰਪਤੀ ਅਹੁਦੇ ਦੇ ਲਈ ਉਮੀਦਵਾਰ ਚੁਨਣ ਦੀ ਪ੍ਰਕਿਰਿਆ ਸ਼ੁਰੂ ਕਰ ਦੇਣਗੇ।
ਪ੍ਰਾਈਮਰੀ ਚੋਣਾਂ ਵਿੱਚ ਓਬਾਮਾ ਨੇ ਨਾਰਥ ਕੈਰੋਲੀਨਾ ਵਿੱਚ ਭਾਰੀ ਜਿੱਤ ਦਰਜ ਕੀਤੀ ਸੀ, ਜਦੋਂਕਿ ਇੰਡਿਆਨਾ ਵਿੱਚ ਉਹ ਹਿਲੇਰੀ ਤੋਂ ਮਾਮੂਲੀ ਫਰਕ ਨਾਲ ਹਾਰ ਗਏ ਸਨ।
|