ਰਾਸ਼ਟਰੀ | ਅੰਤਰਰਾਸ਼ਟਰੀ | ਖੇਤਰੀ | ਆਰਟੀਕਲ
ਮੁੱਖਪੰਨਾ » ਖਬਰ ਸੰਸਾਰ » ਖਬਰਾਂ » ਅੰਤਰਰਾਸ਼ਟਰੀ » ਅੱਬਾਸ ਨਾਲ ਕੰਮ ਕਰਨਾ ਚਾਹੁੰਦੀ ਹੈ ਹਿਲੇਰੀ
Feedback Print Bookmark and Share
 
PIB
PIB
ਅਮਰੀਕਾ ਦੀ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੇ ਕਿਹਾ ਹੈ ਕਿ ਉਹ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਸਥਾਪਤ ਕਰਨ ਦੇ ਲਈ ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਦੇ ਨਾਲ ਮਿਲਕੇ ਕੰਮ ਕਰਨਾ ਚਾਹੁੰਦੀ ਹੈ।

ਸ਼੍ਰੀ ਅੱਬਾਸ ਦੇ ਜਨਵਰੀ ਵਿੱਚ ਫਲਸਤੀਨ ਵਿਖੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਹਿੱਸਾ ਨਹੀਂ ਲੈਣ ਦੀ ਘੋਸ਼ਣਾ ਦੇ ਬਾਅਦ ਸ਼੍ਰੀਮਤੀ ਕਲਿੰਟਨ ਨੇ ਇਸ ਹਫ਼ਤੇ ਉਹਨਾਂ ਦੇ ਨਾਲ ਮੁਲਾਕਾਤ ਕੀਤੀ।

ਉਹਨਾਂ ਦੇ ਨਾਲ ਉਹਨਾਂ ਦੇ ਰਾਜਨੀਤਿਕ ਭਵਿੱਖ ਦੇ ਬਾਰੇ ਵਿੱਚ ਗੱਲਬਾਤ ਕੀਤੀ, ਹਾਲਾਂਕਿ ਅਮਰੀਕੀ ਵਿਦੇਸ਼ ਮੰਤਰੀ ਨੇ ਸ਼੍ਰੀ ਅੱਬਾਸ ਦੇ ਨਾਲ ਹੋਈ ਗੱਲਬਾਤ ਦਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ।

ਸ਼੍ਰੀਮਤੀ ਕਲਿੰਟਨ ਨੇ ਕਿਹਾ ਕਿ ਉਹ ਪੱਛਮੀ ਏਸ਼ੀਆ ਵਿੱਚ ਫਲਸਤੀਨ ਅਤੇ ਇਜਰਾਇਲ ਦੇ ਵਿਚਕਾਰ ਸ਼ਾਂਤੀਪੂਰਨ ਸੰਬੰਧਾਂ ਦੇ ਪੱਖ ਵਿੱਚ ਹੈ ਅਤੇ ਇਸ ਦਿਸ਼ਾ ਵਿੱਚ ਉਹ ਸ਼੍ਰੀ ਅੱਬਾਸ ਦੇ ਨਾਲ ਮਿਲਕੇ ਯਤਨ ਕਰਨਾ ਚਾਹੁੰਦੀ ਹੈ।
ਸਬੰਧਤ ਜਾਣਕਾਰੀ ਲੱਭੋ