ਰਾਸ਼ਟਰੀ | ਅੰਤਰਰਾਸ਼ਟਰੀ | ਖੇਤਰੀ | ਆਰਟੀਕਲ
ਮੁੱਖਪੰਨਾ » ਖਬਰ ਸੰਸਾਰ » ਖਬਰਾਂ » ਰਾਸ਼ਟਰੀ » ਰਾਸ਼ਟਰਪਤੀ ਭਵਨ 'ਚ ਮਨਾਇਆ ਗੁਰਪੁਰਬ
Feedback Print Bookmark and Share
 
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਭਵਨ ਵਿਖੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕੀਤਾ ਗਿ। ਕੱਲ੍ਹ ਸਵੇਰੇ 11 ਵਜੇ ਆਰੰਭ ਹੋਏ ਇਸ ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥੇ ਭਾਈ ਚਮਨਜੀਤ ਸਿੰਘ ਲਾਲ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ, ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ, ਉਪ-ਰਾਸ਼ਟਰਪਤੀ ਮੁਹੰਮਦ ਹਾਮਿਦ ਅੰਸਾਰੀ, ਸਾਬਕਾ ਕੇਂਦਰੀ ਮੰਤਰੀ ਸ: ਬੂਟਾ ਸਿੰਘ, ਭਾਜਪਾ ਦੇ ਆਗੂ ਸ੍ਰੀ ਐਲ. ਕੇ. ਅਡਵਾਨੀ ਅਤੇ ਸਾਰੇ ਧਰਮਾਂ ਦੇ ਆਗੂ ਤੇ ਹੋਰ ਵਿਅਕਤੀ ਹਾਜ਼ਰ ਸਨ। ਲਗਭਗ 45 ਮਿੰਟ ਹੋਏ ਇਲਾਹੀ ਕੀਰਤਨ ਦਾ ਸਮੂਹ ਸੰਗਤਾਂ ਨੇ ਖੂਬ ਆਨੰਦ ਮਾਣਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਮਧਾਰੀ ਆਗੂ ਸ: ਹਰਵਿੰਦਰ ਸਿੰਘ ਹੰਸਪਾਲ, ਭਾਈ ਵੀਰ ਸਿੰਘ ਸਾਹਿਤ ਸਦਨ ਦੇ ਡਾਇਰੈਕਟਰ ਡਾ: ਮਹਿੰਦਰ ਸਿੰਘ ਅਤੇ ਬਹੁਤ ਸਾਰੇ ਕੇਂਦਰੀ ਮੰਤਰੀ ਮੌਜੂਦ ਸਨ। ਰਾਸ਼ਟਰਪਤੀ ਨੇ ਭਾਈ ਚਮਨਜੀਤ ਸਿੰਘ ਤੇ ਉਨ੍ਹਾਂ ਦੇ ਬੇਟੇ ਰੋਹਿਤਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਅਡਵਾਨੀ ਨੇ ਮੱਥਾ ਟੇਕਿਆ : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਭਾਜਪਾ ਆਗੂ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਇਸ ਮੌਕੇ ਸਿੱਖ ਭਾਈਚਾਰੇ ਸਣੇ ਸਾਰੇ ਦੇਸ਼ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਇਕ ਪੌਦਾ ਵੀ ਲਾਇਆ। ਕਪੂਰਥਲਾ ਜ਼ਿਲ੍ਹੇ 'ਚ ਪੈਂਦੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਲੋਕਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕਾਲੀ ਵੇਈਂ 'ਚ ਇਸ਼ਨਾਨ ਵੀ ਕੀਤੇ।
Courtesy - ਰੋਜ਼ਾਨਾ ਅਜੀਤ
ਸਬੰਧਤ ਜਾਣਕਾਰੀ ਲੱਭੋ