ਰਾਸ਼ਟਰੀ | ਅੰਤਰਰਾਸ਼ਟਰੀ | ਖੇਤਰੀ | ਆਰਟੀਕਲ
ਮੁੱਖਪੰਨਾ » ਖਬਰ ਸੰਸਾਰ » ਖਬਰਾਂ » ਰਾਸ਼ਟਰੀ » ਨਕਵੀ ਨੂੰ ਜਾਨੋਂ ਮਾਰਨ ਦੀ ਧਮਕੀ
Feedback Print Bookmark and Share
 
ਵੰਦੇ ਮਾਤਰਮ ਦਾ ਵਿਰੋਧ ਕਰਨ ਵਾਲਿਆਂ ਦੀ ਸਖਤ ਆਲੋਚਨਾ ਕਰਨ ਵਾਲੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਮੁਖਤਾਰ ਅੱਬਾਸ ਨਕਵੀ ਨੂੰ ਅੱਤਵਾਦੀ ਸੰਗਠਨ ਜੈਸ਼ੇ ਮੁਹੰਮਦ ਅਤੇ ਪ੍ਰਤੀਬੰਧਤ ਸੰਗਠਨ ਸਟੂਡੈਂਟ ਇਸਲਾਮਿਕ ਮੂਵਮੈਂਟ ਆਫ ਇੰਡੀਆ(ਸਿਮੀ) ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਨਕਵੀ ਨੇ ਇੱਥੇ ਇਸ ਗੱਲ ਦਾ ਖੁਲਾਸਾ ਇੱਕ ਵਿਸ਼ਾਲ ਰੈਲੀ ਵਿਚ ਕੀਤਾ ਅਤੇ ਨਾਲ ਹੀ ਦ੍ਰਿੜ੍ਹਤਾ ਨਾਲ ਕਿਹਾ ਕਿ ਅਜਿਹੀ ਧਮਕੀਆਂ ਉਹਨਾਂ ਦੇ ਭਾਰਤ ਮਾਂ ਅਤੇ ਦੇਸ਼ ਦੇ ਪ੍ਰਤੀ ਪਿਆਰ ਨੂੰ ਖਤਮ ਨਹੀਂ ਕਰ ਸਕਦੀਆਂ।

ਉਹਨਾਂ ਕਿਹਾ ਕਿ ਮੇਰੀ ਲਈ ਭਾਰਤ ਮਾਤਾ ਦੀ ਆਨ, ਬਾਨ ਅਤੇ ਸ਼ਾਨ ਮੇਰੀ ਜਾਨ ਨਾਲੋਂ ਵੱਧ ਕੀਮਤੀ ਹ।ਅਜਿਹੀ ਧਮਕੀਆਂ ਮੇਰੇ ਦੇਸ਼ ਪ੍ਰੇਮ ਨੂੰ ਖਤਮ ਨਹੀਂ ਕਰ ਸਕਦੀਆਂ।

ਨਕਵੀ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਇਹਨਾਂ ਧਮਕੀਆਂ ਤੋਂ ਕੇਂਦਰੀ ਗ੍ਰਹਿ ਵਿਭਾਗ ਨੂੰ ਜਾਣੂੰ ਕਰਾ ਦਿੱਤਾ ਗਿਆ ਹੈ।
ਸਬੰਧਤ ਜਾਣਕਾਰੀ ਲੱਭੋ