ਰਾਸ਼ਟਰੀ | ਅੰਤਰਰਾਸ਼ਟਰੀ | ਖੇਤਰੀ | ਆਰਟੀਕਲ
ਮੁੱਖਪੰਨਾ » ਖਬਰ ਸੰਸਾਰ » ਖਬਰਾਂ » ਰਾਸ਼ਟਰੀ » ਕਸਾਬ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ-ਖਲੀ
Feedback Print Bookmark and Share
 
PIB
ਭਾਰਤ ਦੇ ਮੰਨੇ-ਪ੍ਰਮੰਨੇ ਰੈਸਲਰ ਖਲੀ ਨੇ ਅੱਜ ਕਿਹਾ ਕਿ ਮੁੰਬਈ ਹਮਲਿਆਂ ਦੌਰਾਨ ਬੇਕਸੂਰ ਲੋਕਾਂ ਨੂੰ ਮਾਰਨ ਦੇ ਦੋਸ਼ੀਆਂ 'ਚੋਂ ਇਕਲੌਤੇ ਜ਼ਿੰਦਾ ਬਚੇ ਪਾਕਿਸਤਾਨੀ ਅੱਤਵਾਦੀ ਅਜਮਲ ਕਸਾਬ ਨੂੰ ਜਲਦ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

ਇਥੇ ਗੈਰ-ਸਰਕਾਰੀ ਸੰਸਥਾਵਾਂ ਦੇ ਇਕ ਸਮਾਗਮ 'ਚ ਪੁੱਜੇ ਰੈਸਲਰ ਦਲੀਪ ਸਿੰਘ ਰਾਣਾ ਉਰਫ ਖਲੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਮੈਨੂੰ ਪਤਾ ਹੈ ਕਿ ਨਿਆਂ ਦੇਣ ਲਈ ਕਾਨੂੰਨ ਆਪਣਾ ਕੰਮ ਕਰਦਾ ਹੈ ਪਰ ਮੇਰਾ ਵਿਸ਼ਵਾਸ ਹੈ ਕਿ ਕਸਾਬ ਨੂੰ ਜਲਦ ਫਾਂਸੀ ਦੀ ਸਜ਼ਾ ਦਿੱਤੀ ਜਾਵੇ'

ਉਸ ਨੇ ਕਿਹਾ ਕਿ 'ਕਸਾਬ ਮੁੰਬਈ 'ਚ ਉਸ ਦੇ 'ਭੈਣ-ਭਰਾਵਾਂ' ਦੇ ਕਤਲ ਲਈ ਜ਼ਿੰਮੇਵਾਰ ਹੈ ਅਤੇ ਜੇ ਉਸ ਨੂੰ ਕਸਾਬ ਨੂੰ ਸਜ਼ਾ ਦੇਣ ਦਾ ਮੌਕਾ ਮਿਲੇ ਤਾਂ ਉਹ ਉਸ ਨੂੰ ਤੁਰੰਤ ਫਾਹੇ ਲਾ ਦੇਵੇਗਾ'

ਜ਼ਿਕਰਯੋਗ ਹੈ ਕਿ ਅੱਤਵਾਦੀ ਵਿਰੋਧੀ ਮੋਰਚੇ ਤੋਂ ਇਲਾਵਾ ਦੇਸ਼ ਭਰ ਤੋਂ 50 ਦੇ ਕਰੀਬ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਮੁੰਬਈ ਹਮਲਿਆਂ ਦੀ ਵਰ੍ਹੇਗੰਢ ਨੂੰ ਸਮਰਪਿਤ ਇਥੇ ਇਕ 'ਪੀਸ ਰਨ' ਦਾ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਸ਼ਮੂਲੀਅਤ ਕਰਨ ਲਈ ਖਲੀ ਪੁੱਜੇ ਹਨ।
ਸਬੰਧਤ ਜਾਣਕਾਰੀ ਲੱਭੋ