ਪੰਜਾਬ ਦੇ ਬਠਿੰਡਾ ਜਿਲ੍ਹੇ ਦੇ ਨਈਆਂਵਾਲਾ ਪਿੰਡ ਵਿੱਚ ਕੱਲ ਰਾਤ ਇੱਕ ਨੌਜਵਾਨ ਨੇ ਆਪਣੇ ਮਾਤਾ ਪਿਤਾ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ।
ਪੁਲਿਸ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਤੇਜਾ ਸਿੰਘ (30) ਨੇ ਆਪਣੇ ਪਿਤਾ ਗਿਆਨ ਸਿੰਘ ਅਤੇ ਮਾਤਾ ਮੁਖਤਿਆਰ ਕੌਰ ਦੀ ਹੱਤਿਆ ਤੋਂ ਬਾਅਦ ਆਪਣੀ ਪਤਨੀ ਤੇ ਵੀ ਹਮਲਾ ਕਰਨ ਦਾ ਯਤਨ ਕੀਤਾ ਪਰ ਉਸਨੇ ਭੱਜ ਕੇ ਆਪਣੀ ਜਾਨ ਬਚਾਈ।
ਪੁਲਿਸ ਨੇ ਤੇਜਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਤੇਜਾ ਸਿੰਘ ਮਾਨਸਿਕ ਤੌਰ ਤੇ ਬਿਮਾਰ ਦੱਸਿਆ ਜਾਂਦਾ ਹੈ। ਹੱਤਿਆ ਦੇ ਕਾਰਨਾਂ ਦਾ ਤਤਕਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
|