ਉੱਤਰ ਪ੍ਰਦੇਸ਼ ਦੇ ਆਗਰਾ ਦੇ ਸਦਰ ਖੇਤਰ ਵਿੱਚ ਕੱਲ ਰਾਤ ਇੱਕ ਦਸ ਸਾਲਾ ਬੱਚੀ ਨਾਲ ਦੋ ਨੌਜਵਾਨਾਂ ਦੁਆਰਾ ਬਲਾਤਕਾਰ ਕਰਨ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਗਈ।
ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਸਥਾਨਕ ਲੋਕਾਂ ਨੇ ਨਵੀਂ ਬਸਤੀ ਨੰਗਲਾ ਜਸਤਾ ਦੇ ਨੇੜੇ ਖੇਤ ਵਿੱਚ ਇੱਕ ਦਸ ਸਾਲਾ ਬੱਚੀ ਦੀ ਲਾਸ਼ ਦੇਖੀ ਜਿਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
ਲਾਸ਼ ਬਰਾਮਦ ਹੋਣ ਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਹ ਫੈਲ ਗਿਆ ਅਤੇ ਘਟਨਾ ਨਾਲ ਸਬੰਧਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਉਤੇਜਿਤ ਹੋ ਗਏ। ਮੌਕੇ ਤੇ ਪਹੁੰਚੀ ਪੁਲਿਸ ਨੂੰ ਲੋਕਾਂ ਨੇ ਘੇਰ ਲਿਆ। ਸੂਚਨਾ ਮਿਲਣ ਤੇ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਲੋਕਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕੀਤਾ।
ਪੁਲਿਸ ਨੇ ਇਸ ਸਬੰਧ ਵਿੱਚ ਦੋਸ਼ੀ ਵਿਜੇ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਸੂਜੇ ਨੌਜਵਾਨ ਦੀ ਭਾਲ ਜਾਰੀ ਹੈ।
|