ਪੁਲਵਾਮਾ ਜਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਵਿੱਚ ਅੱਜ ਤਿੰਨ ਅੱਤਵਾਦੀ ਮਾਰੇ ਗਏ।
ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਸੂਚਨਾ ਦੇ ਆਧਾਰ ਤੇ ਸਥਾਨਕ ਪੁਲਿਸ ਦੀ ਮਦਦ ਨਾਲ ਸੈਨਾ ਅਤੇ ਕੇਂਦਰੀ ਸੁਰੱਖਿਆ ਬਲ ਨੇ ਇੱਥੋਂ 45 ਕਿਮੀ. ਦੀ ਦੂਰੀ ਤੇ ਸਥਿੱਤ ਲੂਰਗਾਂਵ ਤਰਾਲ ਪਿੰਡ ਨੂੰ ਘੇਰ ਲਿਆ।
ਇੱਕ ਘਰ ਵਿੱਚ ਲੁਕੇ ਹੋਏ ਅੱਤਵਾਦੀਆਂ ਨੇ ਆਪਣੇ ਆਪ ਨੂੰ ਅਸੁਰੱਖਿਅਤ ਪਾ ਕੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਤਿੰਨ ਅੱਤਵਾਦੀਆਂ ਨੂੰ ਮੌਕੇ ਤੇ ਹੀ ਮਾਰ ਦਿੱਤਾ।
|