ਰਾਜਸਥਾਨ ਦੇ ਅਲਵਰ ਜਿਲ੍ਹੇ ਦੇ ਟਪੂਕੜਾ ਥਾਣਾ ਖੇਤਰ ਵਿੱਚ ਕੱਲ ਰਾਤ ਇੱਕ ਫੈਕਟਰੀ ਦੀ ਕੰਧ ਢਹਿ ਜਾਣ ਨਾਲ ਤਿੰਨ ਮਜ਼ਦੂਰਾਂ ਦੀ ਮਲਬੇ ਹੇਠ ਦੱਬ ਕੇ ਮੌਤ ਹੋ ਗਈ ਜਦੋਂਕਿ ਦੋ ਹੋਰ ਇਸ ਘਟਨਾ ਵਿੱਚ ਜ਼ਖਮੀ ਹੋ ਗਏ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਕੰਧ ਦੇ ਢਹਿ ਜਾਣ ਨਾਲ ਨੇੜੇ ਸੌਂ ਰਹੇ ਮਜ਼ਦੂਰ ਮਲਬੇ ਹੇਠ ਦੱਬ ਗਏ। ਮੌਕੇ ਤੇ ਮੌਯੂਦ ਹੋਰ ਮਜ਼ਦੂਰਾਂ ਨੇ ਉਸ ਵਿੱਚ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਅਤੇ ਨੇੜੇ ਦੇ ਸਰਕਾਰੀ ਹਸਪਤਾਲ ਪਹੁੰਚਾਇਆ।
ਡਾਕਟਰਾਂ ਨੇ ਤਿੰਨ ਮਜ਼ਦੂਰਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਤਰਾਂ ਅਨੁਸਾਰ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
|