ਅੰਮ੍ਰਿਤਸਰ ਜਿਲ੍ਹੇ ਵਿੱਚ ਫੌਜੀ ਛਾਉਣੀ ਖਾਸਾ ਵਿਖੇ ਫੋਜ ਦੇ ਜਵਾਨਾਂ ਵੱਲੋਂ ਬੁੱਧਵਾਰ ਨੂੰ ਇੱਥੇ ਪੌਦੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ। ਫੋਜੀ ਜਵਾਨਾ ਵੱਲੋਂ ਇੱਥੇ ਵੱਖ ਵੱਖ ਤਰਾਂ ਦੇ ਫਲ ਅਤੇ ਫੁੱਲਦਾਰ ਪੌਦੇ ਲਗਾਏ ਗਏ।
ਆਰਮੀ ਨੇ ਆਪਣੀ ਇਸ ਮਹਿੰਮ ਦੌਰਾਨ 20 ਹਜ਼ਾਰ ਤੋਂ ਜਿਆਦਾ ਪੌਦੇ ਲਗਾਉਣ ਦਾ ਟੀਚਾ ਮਿਥਿਆ ਹੈ ਤਾਂ ਕਿ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ।
ਅਫਸਰਾਂ ਵੱਲੋਂ ਆਮ ਜਨਤਾ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾ ਕੇ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਨਾਉਣ ਲਈ ਪ੍ਰੇਰਿਆ ਗਿਆ।
|