ਰਾਸ਼ਟਰੀ | ਅੰਤਰਰਾਸ਼ਟਰੀ | ਖੇਤਰੀ | ਆਰਟੀਕਲ
ਮੁੱਖਪੰਨਾ » ਖਬਰ ਸੰਸਾਰ » ਖਬਰਾਂ » ਖੇਤਰੀ » ਮੁਆਫੀ ਮੰਗਣ ਸਰਨਾ:ਸ਼ਿਅਦ
Feedback Print Bookmark and Share
 
ਸ਼ਿਰੋਮਣੀ ਅਕਾਲੀ ਦਲ (ਸ਼ਿਅਦ) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ 25ਵੀਂ ਬਰਸੀ ਮੌਕੇ ਇੱਕ ਗੁਰਦੁਆਰਾ ਸਮਾਰੋਹ ਵਿਚ ਕਾਂਗਰਸੀ ਮੁੱਖ ਮੰਤਰੀ ਨੂੰ ਸੱਦਾ ਦੇ ਕੇ ਅਤੇ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁਜਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਸਰਨਾ ਨੇ ਬੀਤੇ ਕੱਲ੍ਹ ਇੱਕ ਨਵੰਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਰਸੋਈ ਭਵਨ ਦੇ ਉਦਘਾਟਨ ਲਈ ਕਾਂਗਰਸੀ ਮੁੱਖ ਮੰਤਰੀ ਨੂੰ ਸੱਦਿਆ ਸ।ਸਿੱਖ ਸੰਗਤ ਗੁਰਦੁਆਰੇ ਵਿਚ ਗੁਰੂਨਾਨਕ ਦੇਵ ਜੀ ਦਾ ਅਖੰਡ ਪਾਠ ਸ਼ੁਰੂ ਹੋਣ ਦੇ ਨਾਲ ਹੀ ਸਿੱਖਾਂ ਦੇ ਕਤਲੇਆਮ ਦੀ 25ਵੀਂ ਬਰਸੀ ਮਨਾਉਣ ਜਾ ਰਹੀ ਸੀ।

ਜ਼ਿਕਰਯੋਗ ਹੈ ਕਿ 1984 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਦਿੱਲੀ ਵਿਚ ਸਿੱਖਾਂ ਖਿਲਾਫ ਦੰਗੇ ਭੜਕ ਪਏ ਸਨ ਜਿਸ ਲਈ ਸਿੱਖ ਕਾਂਗਰਸ ਪਾਰਟੀ ਨੂੰ ਦੋਸ਼ੀ ਮੰਨਦੇ ਹਨ।
ਸਬੰਧਤ ਜਾਣਕਾਰੀ ਲੱਭੋ