ਰਾਸ਼ਟਰੀ | ਅੰਤਰਰਾਸ਼ਟਰੀ | ਖੇਤਰੀ | ਆਰਟੀਕਲ
ਮੁੱਖਪੰਨਾ » ਖਬਰ ਸੰਸਾਰ » ਖਬਰਾਂ » ਖੇਤਰੀ » ਜਤਿਨ ਨੇ ਕੀਤਾ ਅੱਗ ਪ੍ਰਭਾਵਿਤ ਇਲਾਕੇ ਦਾ ਦੌਰਾ
Feedback Print Bookmark and Share
 
ਕੇਂਦਰੀ ਪਟਰੋਲੀਅਮ ਰਾਜ ਮੰਤਰੀ ਜਤਿਨ ਪ੍ਰਸਾਦ ਨੇ ਅੱਜ ਇੱਥੇ ਸੀਤਾਪੁਰਾ ਵਿਖੇ ਸਥਿੱਤ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਟਰਮੀਨਲ ਦਾ ਨਿਰੀਖਣ ਕੀਤ।ਪ੍ਰਸਾਦ ਨਾਲ ਦੌਰੇ ਦੌਰਾਨ ਆਈਓਸੀ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਬਾਅਦ ਵਿਚ ਉਹਨਾਂ ਇਸ ਬਾਰੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਵੀ ਵਿਸਥਾਰ ਨਾਲ ਚਰਚਾ ਕੀਤੀ।

ਦੌਰੇ ਮਗਰੋਂ ਪ੍ਰਸਾਦ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ 29 ਅਕਤੂਬਰ ਨੂੰ ਟਰਮੀਨਲ ਵਿਚ ਲੱਗੀ ਅੱਗ ਦੀ ਜਾਂਚ ਲਈ ਛੇ ਮੈਂਬਰੀ ਕਮੇਟੀ ਗਠਿਤ ਕੀਤੀ ਜਾ ਚੁੱਕੀ ਹੈ।

ਮੰਤਰਾਲੇ ਨੇ ਨੁਕਸਾਨ ਦੀ ਭਰਪਾਈ ਲਈ 50 ਕਰੋੜ ਰੁਪਏ ਦੀ ਸਹਾਇਤਾ ਵੀ ਮੁਹੱਈਆ ਕਰਾਈ ਹੈ।
ਸਬੰਧਤ ਜਾਣਕਾਰੀ ਲੱਭੋ