ਪਾਕਿਸਤਾਨੀ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਯੂਸੁਫ ਰਜਾ ਗਿਲਾਨੀ ਨੇ ਯੂਨਿਸ ਖਾਨ ਅਤੇ ਉਹਨਾਂ ਦੀ ਟੀਮ ਨੂੰ ਟੀ-20 ਵਿਸ਼ਵ ਕੱਪ ਜਿੱਤਣ ਮੌਕੇ ਵਧਾਈ ਦਿੱਤੀ।
ਜ਼ਰਦਾਰੀ ਨੇ ਯੂਨਿਸ ਨੂੰ ਭੇਜੇ ਸੁਨੇਹੇ ਵਿਚ ਕਪਤਾਨ ਅਤੇ ਟੀਮ ਨੂੰ ਵਧਾਈ ਦਿੱਤੀ।ਉਹਨਾਂ ਕਿਹਾ ਕਿ ਅਸਲ ਵਿਚ ਇਹ ਪਾਕਿਸਤਾਨ ਦੀ ਪੂਰੀ ਟੀਮ ਦੀ ਕੋਸ਼ਿਸ਼ ਹੈ ਜਿਸ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।
ਗਿਲਾਨੀ ਨੇ ਯੂਨਿਸ ਨੂੰ ਫੋਨ ਉੱਪਰ ਵਧਾਈ ਦਿੱਤੀ ਅਤੇ ਅਫਰੀਦੀ ਅਤੇ ਉਮਰ ਗੁੱਲ ਦੀ ਪੂਰੇ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸ਼ਲਾਘਾ ਵੀ ਕੀਤੀ।ਪ੍ਰਧਾਨ ਮੰਤਰੀ ਨੇ ਵਤਨ ਵਾਪਸ ਪਰਤਣ ਮੌਕੇ ਟੀਮ ਨੂੰ ਸਵਾਗਤ ਸਮਾਰੋਹ ਲਈ ਸੱਦਾ ਦਿੱਤਾ ਹੈ। |